ਪੰਜਾਬ ਦੇ ਮਸ਼ਹੂਰ ਗਾਇਕ ਗੁਰਵਿੰਦਰ ਬਰਾੜ ਦੀ ਪਤਨੀ ਵਲੋਂ ਅੱਜ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਗੁਰਵਿੰਦਰ ਬਰਾੜ ਦੀ ਪਤਨੀ ਸੋਹਜ ਔਲਖ ਬਰਾੜ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕਸ਼ੀ ਕੀਤੀ। ਬਰਾੜ ਦੀ ਪਤਨੀ ਵਲੋਂ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਹੋ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਮੰਗਲਵਾਰ ਦੇਰ ਰਾਤ ਮੌਤ ਹੋ ਗਈ। ਫਿਲਹਾਲ ਸੋਹਜ ਔਲਖ ਵਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਦੱਸ ਦਈਏ ਕਿ ਗਾਇਕ ਗੁਰਵਿੰਦਰ ਬਰਾੜ ਨੇ 'ਸ਼ਿਵ ਦੀ ਕਿਤਾਬ' ਗੀਤ ਨਾਲ ਪੰਜਾਬੀ ਇੰਡਸਟਰੀ 'ਚ ਆਪਣਾ ਨਾਂ ਚਮਕਾਇਆ ਹੈ। ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਕਈ ਪੰਜਾਬੀ ਗੀਤ ਦਰਸ਼ਕਾਂ ਦੀ ਝੋਲੀ ਪਾਏ ਹਨ।
ਦੱਸ ਦਈਏ ਕਿ ਗਾਇਕ ਗੁਰਵਿੰਦਰ ਬਰਾੜ ਨੇ 'ਸ਼ਿਵ ਦੀ ਕਿਤਾਬ' ਗੀਤ ਨਾਲ ਪੰਜਾਬੀ ਇੰਡਸਟਰੀ 'ਚ ਆਪਣਾ ਨਾਂ ਚਮਕਾਇਆ ਹੈ। ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਕਈ ਪੰਜਾਬੀ ਗੀਤ ਦਰਸ਼ਕਾਂ ਦੀ ਝੋਲੀ ਪਾਏ ਹਨ।
No comments:
Post a Comment